Text copied!
Bibles in Panjabi

ਉਪਦੇਸ਼ਕ 9:11-15 in Panjabi

Help us?

ਉਪਦੇਸ਼ਕ 9:11-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
12 ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
13 ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।
14 ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
15 ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ