Text copied!
Bibles in Panjabi

ਉਪਦੇਸ਼ਕ 9:2-5 in Panjabi

Help us?

ਉਪਦੇਸ਼ਕ 9:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।
4 ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ