Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 9

ਉਪਦੇਸ਼ਕ 9:7-11

Help us?
Click on verse(s) to share them!
7ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
8ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
9ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
10ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।
11ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।

Read ਉਪਦੇਸ਼ਕ 9ਉਪਦੇਸ਼ਕ 9
Compare ਉਪਦੇਸ਼ਕ 9:7-11ਉਪਦੇਸ਼ਕ 9:7-11