Text copied!
Bibles in Panjabi

ਉਪਦੇਸ਼ਕ 9:7-11 in Panjabi

Help us?

ਉਪਦੇਸ਼ਕ 9:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
8 ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
9 ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
10 ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।
11 ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ