Text copied!
Bibles in Panjabi

ਕਹਾਉਤਾਂ 10:13-18 in Panjabi

Help us?

ਕਹਾਉਤਾਂ 10:13-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
14 ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
15 ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
16 ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
17 ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
18 ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ