Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 10

ਕਹਾਉਤਾਂ 10:23-29

Help us?
Click on verse(s) to share them!
23ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।
24ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
25ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
26ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
27ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
28ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
29ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।

Read ਕਹਾਉਤਾਂ 10ਕਹਾਉਤਾਂ 10
Compare ਕਹਾਉਤਾਂ 10:23-29ਕਹਾਉਤਾਂ 10:23-29