Text copied!
Bibles in Panjabi

ਕਹਾਉਤਾਂ 10:24-32 in Panjabi

Help us?

ਕਹਾਉਤਾਂ 10:24-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
25 ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
26 ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
27 ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
28 ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
29 ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।
30 ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।
31 ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
32 ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ