11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
13ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
14ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
15ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
16ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।