Text copied!
Bibles in Panjabi

ਕਹਾਉਤਾਂ 11:16-22 in Panjabi

Help us?

ਕਹਾਉਤਾਂ 11:16-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
17 ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
18 ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
19 ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
20 ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21 ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22 ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ