Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:23-28

Help us?
Click on verse(s) to share them!
23ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
24ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
25ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
26ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
27ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
28ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:23-28ਕਹਾਉਤਾਂ 11:23-28