23 ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
24 ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
25 ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
26 ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
27 ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
28 ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
29 ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
30 ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।