6 ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7 ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8 ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
9 ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10 ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!