6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।