Text copied!
Bibles in Panjabi

ਕਹਾਉਤਾਂ 12:1-6 in Panjabi

Help us?

ਕਹਾਉਤਾਂ 12:1-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।
2 ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
3 ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
4 ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
5 ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।
6 ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ