Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 12

ਕਹਾਉਤਾਂ 12:12-23

Help us?
Click on verse(s) to share them!
12ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
17ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
18ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
20ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।
21ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
22ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
23ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।

Read ਕਹਾਉਤਾਂ 12ਕਹਾਉਤਾਂ 12
Compare ਕਹਾਉਤਾਂ 12:12-23ਕਹਾਉਤਾਂ 12:12-23