13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
17ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
18ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
20ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।