Text copied!
Bibles in Panjabi

ਕਹਾਉਤਾਂ 12:18-25 in Panjabi

Help us?

ਕਹਾਉਤਾਂ 12:18-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19 ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
20 ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।
21 ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
22 ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
23 ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
24 ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
25 ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ