22ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
23ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
24ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
25ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।
27ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
28ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ।