Text copied!
Bibles in Panjabi

ਕਹਾਉਤਾਂ 12:8-14 in Panjabi

Help us?

ਕਹਾਉਤਾਂ 12:8-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।
9 ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।
10 ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
11 ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
12 ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13 ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14 ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ