9ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।
10ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
11ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
12ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
17ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
18ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।