1 ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
2 ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
3 ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।