Text copied!
Bibles in Panjabi

ਕਹਾਉਤਾਂ 13:11-19 in Panjabi

Help us?

ਕਹਾਉਤਾਂ 13:11-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12 ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
13 ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
14 ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
15 ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
16 ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
17 ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
18 ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
19 ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ