18 ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
19 ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।