2ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
3ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
4ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
5ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
6ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।