20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
21 ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
22 ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
23 ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।