22 ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
23 ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
24 ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
25 ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।