Text copied!
Bibles in Panjabi

ਕਹਾਉਤਾਂ 13:5-10 in Panjabi

Help us?

ਕਹਾਉਤਾਂ 13:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
6 ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
8 ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9 ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
10 ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ