5 ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
6 ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
8 ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9 ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।