Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 13

ਕਹਾਉਤਾਂ 13:6-12

Help us?
Click on verse(s) to share them!
6ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
7ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
8ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
10ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
11ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।

Read ਕਹਾਉਤਾਂ 13ਕਹਾਉਤਾਂ 13
Compare ਕਹਾਉਤਾਂ 13:6-12ਕਹਾਉਤਾਂ 13:6-12