1 ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
2 ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
3 ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
4 ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
5 ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
7 ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।