14 ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
15 ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
16 ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।