Text copied!
Bibles in Panjabi

ਕਹਾਉਤਾਂ 14:23-30 in Panjabi

Help us?

ਕਹਾਉਤਾਂ 14:23-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
24 ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
25 ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
26 ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
27 ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
28 ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
29 ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
30 ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ