Text copied!
Bibles in Panjabi

ਕਹਾਉਤਾਂ 14:3-13 in Panjabi

Help us?

ਕਹਾਉਤਾਂ 14:3-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
4 ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
5 ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
7 ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
8 ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
9 ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
10 ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
11 ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।
12 ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
13 ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ