Text copied!
Bibles in Panjabi

ਕਹਾਉਤਾਂ 14:6-12 in Panjabi

Help us?

ਕਹਾਉਤਾਂ 14:6-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
7 ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
8 ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
9 ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
10 ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
11 ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।
12 ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ