7 ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
8 ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
9 ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
10 ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।