12 ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
13 ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
15 ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
16 ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
17 ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।