Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:13-21

Help us?
Click on verse(s) to share them!
13ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
14ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
15ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
17ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
19ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
20ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:13-21ਕਹਾਉਤਾਂ 15:13-21