17 ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18 ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
19 ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
20 ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21 ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22 ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।