19 ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
20 ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21 ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22 ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
23 ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।