Text copied!
Bibles in Panjabi

ਕਹਾਉਤਾਂ 15:2-12 in Panjabi

Help us?

ਕਹਾਉਤਾਂ 15:2-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
3 ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4 ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
5 ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
6 ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
7 ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
8 ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
9 ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
10 ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
11 ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?
12 ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ