Text copied!
Bibles in Panjabi

ਕਹਾਉਤਾਂ 15:20-29 in Panjabi

Help us?

ਕਹਾਉਤਾਂ 15:20-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21 ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22 ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
23 ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24 ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25 ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26 ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28 ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
29 ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ