20ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
23ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
29ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
30ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
31ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
33ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।