23 ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24 ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25 ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26 ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।