23ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।