30 ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
31 ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32 ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।