Text copied!
Bibles in Panjabi

ਕਹਾਉਤਾਂ 15:9-15 in Panjabi

Help us?

ਕਹਾਉਤਾਂ 15:9-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
10 ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
11 ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?
12 ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
13 ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
15 ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ