14ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
15ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
16ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
17ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
18ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
19ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।