Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 16

ਕਹਾਉਤਾਂ 16:14-25

Help us?
Click on verse(s) to share them!
14ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
15ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
16ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
17ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
18ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
19ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
20ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!
21ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।
22ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
23ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
24ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
25ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

Read ਕਹਾਉਤਾਂ 16ਕਹਾਉਤਾਂ 16
Compare ਕਹਾਉਤਾਂ 16:14-25ਕਹਾਉਤਾਂ 16:14-25