22ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
23ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
24ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।