3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
4ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
5ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
6ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
7ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
8ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।